ਰਾਏਪੁਰ, 30 ਜਨਵਰੀ//ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਅੱਜ ਮਾਓਵਾਦੀਆਂ ਨਾਲ ਗੋਲੀਬਾਰੀ ਦੌਰਾਨ ਸੀਆਰਪੀਐੱਫ ਦੇ ਘੱਟੋ-ਘੱਟ ਤਿੰਨ ਜਵਾਨ ਸ਼ਹੀਦ ਹੋ ਗਏ, ਜਦੋਂਕਿ 15 ਹੋਰ ਜ਼ਖ਼ਮੀ ਹੋ ਗਏ। ਇਹ ਘਟਨਾ ਬੀਜਾਪੁਰ ਅਤੇ ਸੁਕਮਾ ਜ਼ਿਲ੍ਹਿਆਂ ਦੀ ਸਰਹੱਦ ਦੇ ਨਾਲ ਸਥਿਤ ਟੇਕਲਗੁਡੀਅਮ ਪਿੰਡ ਵਿੱਚ ਵਾਪਰੀ। ਜਦੋਂ ਗੋਲੀਬਾਰੀ ਹੋਈ ਤਾਂ 201ਵੀਂ ਕਮਾਂਡੋ ਬਟਾਲੀਅਨ ਫਾਰ ਰੈਜ਼ੋਲਿਊਟ ਐਕਸ਼ਨ (ਕੋਬਰਾ) ਖੇਤਰ ਵਿੱਚ ਕੰਮ ਕਰ ਰਹੀ ਸੀ। ਕਮਾਂਡੋਜ਼ ਨੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।