
ਹਰਦਾ/ਭੁਪਾਲ, 6 ਫਰਵਰੀ/ਮੱਧ ਪ੍ਰਦੇਸ਼ ਦੇ ਹਰਦਾ ਸ਼ਹਿਰ ਵਿੱਚ ਅੱਜ ਪਟਾਕਿਆਂ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 200 ਜ਼ਖ਼ਮੀ ਹੋ ਗਏ। ਫੈਕਟਰੀ ਦੇ ਅੰਦਰ ਅਤੇ ਆਲੇ-ਦੁਆਲੇ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਘਟਨਾ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਘਟਨਾ ਸਥਾਨ ‘ਤੇ ਰੁਕ-ਰੁਕ ਕੇ ਧਮਾਕਿਆਂ ਨਾਲ ਅੱਗ ਲੱਗ ਰਹੀ ਹੈ ਅਤੇ ਲੋਕ ਆਪਣੇ ਆਪ ਨੂੰ ਬਚਾਉਣ ਲਈ ਭੱਜ ਰਹੇ ਹਨ।