ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਰਾਮ ਮੰਦਰ ਦੇ ਦਰਸ਼ਨਾਂ ਲਈ ਸੋਮਵਾਰ ਨੂੰ ਅਯੁੱਧਿਆ ਜਾਣਗੇ

ਨਵੀਂ ਦਿੱਲੀ, 11 ਫਰਵਰੀ//ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਦਿੱਲੀ ਦੇ ਹਮਰੁਤਬਾ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਰਾਮ ਮੰਦਰ ਦੇ ਦਰਸ਼ਨਾਂ ਲਈ ਸੋਮਵਾਰ ਨੂੰ ਅਯੁੱਧਿਆ ਜਾਣਗੇ। ‘ਆਪ’ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਨੂੰ ਰਾਮ ਮੰਦਰ ਵਿੱਚ 22 ਜਨਵਰੀ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼ਾਮਲ ਹੋਣ ਸਬੰਧੀ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਉਨ੍ਹਾਂ ਨੇ ਕਿਹਾ ਸੀ ਕਿ ਉਹ ਬਾਅਦ ਵਿੱਚ ਆਪਣੇ ਮਾਤਾ-ਪਿਤਾ, ਪਤਨੀ ਅਤੇ ਬੱਚਿਆਂ ਨਾਲ ਮੰਦਰ ਜਾਣਾ ਚਾਹੁੰਦੇ ਹਨ। ਇੱਕ ਸੂਤਰ ਨੇ ਅੱਜ ਦੱਸਿਆ, ‘‘ਕੇਜਰੀਵਾਲ ਤੇ ਭਗਵੰਤ ਮਾਨ ਭਲਕੇ ਅਯੁੱਧਿਆ ਜਾਣਗੇ। ਉਨ੍ਹਾਂ ਨਾਲ ਪਰਿਵਾਰ ਵੀ ਜਾਣਗੇ।’’

seculartvindia
Author: seculartvindia

Leave a Comment