
ਕੀਵ, 12 ਅਪਰੈਲ//ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਵਿਚ ਯੂਕਰੇਨ ਦਾ ਸਭ ਤੋਂ ਵੱਡਾ ਊਰਜਾ ਪਲਾਂਟ ਤਬਾਹ ਹੋ ਗਿਆ ਅਤੇ ਹੋਰ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ। ਰੂਸ ਨੇ ਊਰਜਾ ਪਲਾਂਟਾਂ ਨੂੰ ਨਿਸ਼ਾਨਾ ਬਣਾਉਣ ਦੀ ਮੁਹਿੰਮ ਚਲਾਈ ਹੈ, ਜਿਸ ਤਹਿਤ ਇਹ ਕਾਰਵਾਈ ਕੀਤੀ ਗਈ। ਤਰਾਈਪਿਲਸਕਾ, ਕੀਵ, ਚਰਕਾਸੀ ਅਤੇ ਜ਼ਾਇਤੋਮਿਰ ਖੇਤਰਾਂ ਨੂੰ ਬਿਜਲੀ ਸਪਲਾਈ ਕਰਨ ਵਾਲੇ ਸਭ ਤੋਂ ਵੱਡੇ ਪਾਵਰ ਪਲਾਂਟ ‘ਤੇ ਕਈ ਵਾਰ ਹਮਲਾ ਕੀਤਾ ਗਿਆ, ਜਿਸ ਨਾਲ ਟ੍ਰਾਂਸਫਾਰਮਰਾਂ ਅਤੇ ਜਨਰੇਟਰਾਂ ਨੂੰ ਤਬਾਹ ਕਰ ਦਿੱਤਾ ਗਿਆ ਅਤੇ ਪਲਾਂਟ ਨੂੰ ਅੱਗ ਲਗਾ ਦਿੱਤੀ ਗਈ।