ਨਵੀਂ ਦਿੱਲੀ, 19 ਜੂਨ//ਹਰਿਆਣਾ ਕਾਂਗਰਸ ਦੀ ਸਾਬਕਾ ਆਗੂ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਅੱਜ ਇੱਥੇ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਕਿਰਨ ਚੌਧਰੀ ਅਤੇ ਸ਼ਰੂਤੀ ਚੌਧਰੀ ਨੇ ਮੰਗਲਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਪਾਰਟੀ ਦੀ ਸੂਬਾ ਇਕਾਈ ਨੂੰ ਨਿੱਜੀ ਜਾਗੀਰ’ ਵਾਂਗ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦਾ ਅਸਿੱਧਾ ਇਸ਼ਾਰਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਵੱਲ ਮੰਨਿਆ ਜਾਂਦਾ ਹੈ। ਕਿਰਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀਲਾਲ ਦੀ ਨੂੰਹ ਹੈ ਅਤੇ ਤੋਸ਼ਾਮ ਭਿਵਾਨੀ ਜ਼ਿਲ੍ਹੇ ਦੀ ਵਿਧਾਇਕਾ ਹੈ।