August 24, 2026 8:22 am

ਬੰਗਲਾਦੇਸ਼ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੂੰ ਦੇਖਦਿਆਂ ਪੂਰੇ ਦੇਸ਼ ਵਿਚ ਕਰਫਿਊ ਲਾਗੂ

Share:

ਢਾਕਾ (ਬੰਗਲਾਦੇਸ਼) ਬੰਗਲਾਦੇਸ਼ ਵਿਚ ਸਰਕਾਰੀ ਨੌਕਰੀਆਂ ਵਿਚ ਕੋਟੇ ਨੂੰ ਲੈ ਕੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੂੰ ਦੇਖਦਿਆਂ ਪੂਰੇ ਦੇਸ਼ ਵਿਚ ਕਰਫਿਊ ਲਾਗੂ ਕਰਦਿਆਂ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਅਤੇ ਕਾਲਜਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵੀਰਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਢਾਕਾ ਵਿੱਚ ਸਰਕਾਰੀ ਟੈਲੀਵਿਜ਼ਨ ਹੈੱਡਕੁਆਰਟਰ ‘ਤੇ ਹਮਲਾ ਕੀਤਾ ਸੀ ਅਤੇ ਪੁਲੀਸ ਬੂਥਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਸਰਕਾਰ ਨੇ ਫੌਜ ਵੀ ਸੱਦ ਲਈ ਹੈ ਅਤੇ ਉਹ ਥਾਂ ਥਾਂ ’ਤੇ ਗਸ਼ਤ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾ ਰਹੀ ਹੈ।

ਵਾਸ਼ਿੰਗਟਨ ਪੋਸਟ ਨੇ ਬੰਗਲਾਦੇਸ਼ੀ ਮੀਡੀਆ ਦਾ ਹਵਾਲਾ ਦਿੰਦੇ ਹੋਏ, ਸੁਰੱਖਿਆ ਬਲਾਂ ਵੱਲੋਂ ਰਬੜ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦਾ ਦਾਅਵਾ ਕੀਤਾ ਹੈ। ਕਈ ਇਲਾਕਿਆਂ ਵਿੱਚ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਇਸ ਦੌਰਾਨ ਕਈ ਪ੍ਰਮੁੱਖ ਬੰਗਲਾਦੇਸ਼ੀ ਅਖਬਾਰਾਂ ਦੀਆਂ ਵੈੱਬਸਾਈਟਾਂ ਵੀਰਵਾਰ ਤੋਂ ਅਪਡੇਟ ਨਹੀਂ ਕੀਤੀਆਂ ਗਈਆਂ ਹਨ ਜਾਂ ਪੂਰੀ ਤਰ੍ਹਾਂ ਪਹੁੰਚ ਤੋਂ ਬਾਹਰ ਹਨ। ਇਸ ਦੇ ਨਾਲ ਹੀ ਟੀਵੀ ਚੈੱਨਲਾਂ ਨੇ ਵੀ ਪ੍ਰਸਾਰਣ ਬੰਦ ਕਰ ਦਿੱਤਾ ਹੈ। ਏਐੱਨਆਈ

seculartvindia
Author: seculartvindia

Leave a Comment

Voting poll

[democracy id="1"]

latest news