November 21, 2025 1:30 am

ਪਹਿਲਗਾਮ ਹਮਲੇ ਤੇ ਅਪਰੇਸ਼ਨ ਸਿੰਧੂਰ ਨੂੰ ਲੈ ਕੇ ਸੰਸਦ ਵਿਚ ਹੰਗਾਮਾ, ਲੋਕ ਸਭਾ 2 ਵਜੇ ਤੱਕ ਮੁਲਤਵੀ

Share:

ਮੌਨਸੂਨ ਇਜਲਾਸ ਦੇ ਪਹਿਲੇ ਦਿਨ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਸ਼ੋਰ-ਸ਼ਰਾਬੇ ਅਤੇ ‘ਆਪ੍ਰੇਸ਼ਨ ਸਿੰਧੂਰ’ ਉੱਤੇ ਚਰਚਾ ਦੀ ਮੰਗ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪਹਿਲੇ ਦਿਨ ਪਹਿਲਗਾਮ ਦਹਿਸ਼ਤੀ ਹਮਲੇ, ਅਪਰੇਸ਼ਨ ਸਿੰਧੂਰ ਤੇ ਕੁਝ ਹੋਰਨਾਂ ਮੁੱਦਿਆਂ ’ਤੇ ਚਰਚਾ ਦੀ ਮੰਗ ਕਰਦੇ ਹੋਏ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਹੰਗਾਮਾ ਕੀਤਾ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਕਰੀਬ 20 ਮਿੰਟਾਂ ਬਾਅਦ ਹੀ ਸਦਨ ਨੂੰ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਲੋਕ ਸਭਾ 12 ਵਜੇ ਮੁੜ ਜੁੜੀ ਤਾਂ ਵਿਰੋਧੀ ਧਿਰਾਂ ਦਾ ਸ਼ੋਰ ਸ਼ਰਾਬਾ ਜਾਰੀ ਰਿਹਾ। 15 ਮਿੰਟਾਂ ਮਗਰੋਂ ਸਪੀਕਰ ਨੇ ਸਦਨ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

ਉਧਰ ਰਾਜ ਸਭਾ ਵਿਚ ਵੀ ਵਿਰੋਧੀ ਧਿਰਾਂ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਹੰਗਾਮਾ ਦੇਖਣ ਨੂੰ ਮਿਲਿਆ। ਮਗਰੋਂ ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਇਸ ਤੋਂ ਪਹਿਲਾਂ ਕਾਂਗਰਸ ਦੇ ਕਈ ਸੰਸਦ ਮੈਂਬਰਾਂ ਨੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਪਹਿਲਗਾਮ ਦਹਿਸ਼ਤੀ ਹਮਲੇ ਤੇ ਆਪਰੇਸ਼ਨ ਸਿੰਧੂਰ ਨਾਲ ਜੁੜੇ ਫਿਕਰਾਂ ’ਤੇ ਚਰਚਾ ਦੀ ਮੰਗ ਕਰਦੇ ਹੋਏ ਸੋਮਵਾਰ ਨੂੰ ਦੋਵਾਂ ਸਦਨਾਂ ਦੀ ਕਾਰਵਾਈ ਮੁਲਤਵੀ ਕਰਨ ਦੇ ਨੋਟਿਸ ਦਿੱਤੇ। ਸੰਸਦ ਦਾ ਮੌਨਸੂਨ ਸੈਸ਼ਨ ਸੋਮਵਾਰ (21 ਜੁਲਾਈ) ਤੋਂ ਸ਼ੁਰੂ ਹੋ ਰਿਹਾ ਹੈ ਅਤੇ 21 ਅਗਸਤ ਤੱਕ ਕੁੱਲ 21 ਮੀਟਿੰਗਾਂ ਦਾ ਪ੍ਰਸਤਾਵ ਹੈ।

ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਲੋਕ ਸਭਾ ਵਿੱਚ ਮੁਲਤਵੀ ਨੋਟਿਸ ਦਿੱਤਾ ਜਿਸ ਵਿੱਚ ਪਹਿਲਗਾਮ ਹਮਲੇ ਵਿੱਚ ‘ਸੁਰੱਖਿਆ ਖਾਮੀਆਂ’ ਅਤੇ ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਵਿਦੇਸ਼ ਨੀਤੀ ਦੇ ਮੁੱਦੇ ’ਤੇ ਚਰਚਾ ਦੀ ਮੰਗ ਕੀਤੀ ਗਈ। ਕਾਂਗਰਸ ਦੇ ਲੋਕ ਸਭਾ ਮੈਂਬਰ ਅਮਰ ਸਿੰਘ ਨੇ ਇੱਕ ਨੋਟਿਸ ਦਿੱਤਾ ਹੈ ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਸਦਨ ਵਿੱਚ ਨਿਰਧਾਰਿਤ ਸਾਰੇ ਕੰਮ ਮੁਲਤਵੀ ਕੀਤੇ ਜਾਣ ਅਤੇ ਪਹਿਲਗਾਮ ਦਹਿਸ਼ਤੀ ਹਮਲੇ, ਇਸ ਤੋਂ ਬਾਅਦ ਕੀਤੇ ਗਏ ਆਪ੍ਰੇਸ਼ਨ ਸਿੰਧੂਰ ਅਤੇ ਵਿਦੇਸ਼ ਨੀਤੀ ਦੇ ਮੁੱਦੇ ਨਾਲ ਸਬੰਧਤ ‘ਸੁਰੱਖਿਆ ਖਾਮੀਆਂ’ ’ਤੇ ਚਰਚਾ ਕੀਤੀ ਜਾਵੇ। ਰਾਜ ਸਭਾ ਵਿੱਚ, ਕਾਂਗਰਸ ਮੈਂਬਰ ਰਣਦੀਪ ਸੁਰਜੇਵਾਲਾ ਨੇ ਨਿਯਮ 267 ਤਹਿਤ ਇੱਕ ਨੋਟਿਸ ਦਿੱਤਾ ਅਤੇ ਕਿਹਾ ਕਿ ਸਦਨ ਵਿੱਚ ਸਾਰਾ ਕੰਮਕਾਜ ਬੰਦ ਕਰ ਦਿੱਤਾ ਜਾਣਾ ਚਾਹੀਦਾ ਹੈ ਅਤੇ ਪਹਿਲਗਾਮ ਅਤਿਵਾਦੀ ਹਮਲੇ ਅਤੇ ਆਪ੍ਰੇਸ਼ਨ ਸਿੰਧੂਰ ਨਾਲ ਸਬੰਧਤ ਚਿੰਤਾਵਾਂ ’ਤੇ ਚਰਚਾ ਹੋਣੀ ਚਾਹੀਦੀ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news