November 21, 2025 12:02 am

ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨ ਲਈ ਸੜਕਾਂ ’ਤੇ ਉੱਤਰੇ

Share:

ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਦੇ ਤਜਵੀਜ਼ ਦਾ ਵਿਰੋਧ ਕਰਨ ਲਈ ਪੰਜਾਬ ਦੇ 116 ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਣ ਦੀ ਪੂਰੀ ਤਿਆਰੀ ਖਿੱਚ ਲਈ ਹੈ। ਇਸ ਸਬੰਧੀ ਅੱਜ ਸਭ ਤੋਂ ਵੱਡਾ ਇਕੱਠ ਅਤੇ ਰੈਲੀ ਲੁਧਿਆਣਾ ਜ਼ਿਲ੍ਹੇ ਵਿੱਚ ਹੋਣ ਦੀ ਉਮੀਦ ਹੈ, ਜਿੱਥੇ 45,861 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਹੈ। ਇਸ ਵਿੱਚ ਰਿਹਾਇਸ਼ੀ ਮੰਤਵ ਲਈ 24,311 ਏਕੜ ਅਤੇ ਸਨਅਤੀ ਜ਼ੋਨ ਸਥਾਪਤ ਕਰਨ ਲਈ 21,550 ਏਕੜ ਜ਼ਮੀਨ ਸ਼ਾਮਲ ਹੈ।

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਟਰੈਕਟਰ ਰੈਲੀ ਲੁਧਿਆਣਾ ਜ਼ਿਲ੍ਹੇ ਦੇ ਕੂਮਕਲਾਂ, ਬਲੀਓਂ, ਦਾਖਾ, ਜੋਧਾਂ ਅਤੇ ਜਗਰਾਉਂ ਸਮੇਤ ਵੱਖ-ਵੱਖ ਥਾਵਾਂ ਤੋਂ ਸ਼ੁਰੂ ਹੋਵੇਗੀ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news