ਪੰਜਾਬ ਸਰਕਾਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ‘ਮੇਰੀ ਰਸੋਈ’ ਸਕੀਮ ਤਹਿਤ ਮੁਫ਼ਤ ਕਣਕ, ਦਾਲ, ਖੰਡ, ਸਰ੍ਹੋਂ ਦਾ ਤੇਲ, ਹਲਦੀ ਅਤੇ ਲੂਣ ਦੇਣ ਦਾ ਫ਼ੈਸਲਾ ਕੀਤਾ ਹੈ। ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਬੈਨਰ ਹੇਠ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਪਹਿਲਾਂ ਹੀ ਕਣਕ ਲੈ ਰਹੇ 40.48 ਲੱਖ ਪਰਿਵਾਰਾਂ ਨੂੰ ਹੁਣ ਸੂਬਾ ਸਰਕਾਰ ਵੱਲੋਂ ‘ਮੁਫ਼ਤ ਰਾਸ਼ਨ ਕਿੱਟ’ ਵੀ ਦਿੱਤੀ ਜਾਵੇਗੀ। ਰਾਸ਼ਨ ਕਿੱਟ ’ਚ ਦੋ ਕਿਲੋ ਦਾਲ, ਦੋ ਕਿਲੋ ਖੰਡ, ਇਕ ਲਿਟਰ ਸਰ੍ਹੋਂ ਦਾ ਤੇਲ, ਕਿਲੋ ਲੂਣ ਅਤੇ 200 ਗਰਾਮ ਹਲਦੀ ਦਿੱਤੀ ਜਾਵੇਗੀ। ਇਸ ਸਕੀਮ ਲਈ ਮਾਰਕਫੈੱਡ ਨੂੰ ਨੋਡਲ ਏਜੰਸੀ ਬਣਾਇਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ’ ਸਕੀਮ ਤਹਿਤ ਮੁਫ਼ਤ ਕਣਕ, ਦਾਲ, ਖੰਡ, ਸਰ੍ਹੋਂ ਦਾ ਤੇਲ, ਹਲਦੀ ਅਤੇ ਲੂਣ ਦੇਣ ਦਾ ਫ਼ੈਸਲਾ
Share:
Voting poll
[democracy id="1"]