August 4, 2026 9:47 am

ਲੁਧਿਆਣਾ ਵਿੱਚ ਭਾਰੀ ਦਹਿਸ਼ਤ – 10 ਨਾਮੀ ਸਕੂਲਾਂ ਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Share:

ਉਦਯੋਗਿਕ ਸ਼ਹਿਰ ਲੁਧਿਆਣਾ ਵਿੱਚ ਅੱਜ ਉਸ ਵੇਲੇ ਭਾਰੀ ਦਹਿਸ਼ਤ ਫੈਲ ਗਈ, ਜਦੋਂ ਸ਼ਹਿਰ ਦੇ 10 ਨਾਮੀ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ। ਈ-ਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲਾਂ ਵਿੱਚ ਦੁਪਹਿਰ 1:11 ਵਜੇ ਅਤੇ ਰੇਲਗੱਡੀਆਂ ਵਿੱਚ 3:11 ਵਜੇ ਸਿਲਸਿਲੇਵਾਰ ਧਮਾਕੇ ਕੀਤੇ ਜਾਣਗੇ। ਖ਼ਬਰ ਫੈਲਦਿਆਂ ਹੀ ਵੱਡੀ ਗਿਣਤੀ ਵਿੱਚ ਘਬਰਾਏ ਹੋਏ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਦੇ ਬਾਹਰ ਇਕੱਠੇ ਹੋ ਗਏ, ਜਿਸ ਕਾਰਨ ਕਈ ਥਾਵਾਂ ’ਤੇ ਟਰੈਫਿਕ ਜਾਮ ਵਰਗੀ ਸਥਿਤੀ ਬਣ ਗਈ।

ਸੂਚਨਾ ਮਿਲਦੇ ਹੀ ਲੁਧਿਆਣਾ ਪੁਲੀਸ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਹਰਕਤ ਵਿੱਚ ਆ ਗਈਆਂ। ਸੁਰੱਖਿਆ ਦੇ ਮੱਦੇਨਜ਼ਰ ਡੀ.ਏ.ਵੀ. ਸਕੂਲ, ਕੇ.ਵੀ.ਐਮ., ਗ੍ਰੀਨਲੈਂਡ ਅਤੇ ਗੁਰੂ ਨਾਨਕ ਪਬਲਿਕ ਸਕੂਲ ਸਮੇਤ ਕਈ ਅਦਾਰਿਆਂ ਵਿੱਚ ਤੁਰੰਤ ਛੁੱਟੀ ਕਰ ਦਿੱਤੀ ਗਈ ਅਤੇ ਬੱਚਿਆਂ ਨੂੰ ਸੁਰੱਖਿਅਤ ਘਰਾਂ ਨੂੰ ਭੇਜਿਆ ਗਿਆ। ਪੁਲੀਸ ਵੱਲੋਂ ਸਕੂਲਾਂ ਦੇ ਕੋਨੇ-ਕੋਨੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।

seculartvindia
Author: seculartvindia

Leave a Comment

Voting poll

[democracy id="1"]

latest news