July 29, 2026 10:54 am

ਪਟਿਆਲਾ: ਪਾਕਿਸਤਾਨੀ ISI ਨਾਲ ਜੁੜੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼, 4 ਗ੍ਰਿਫ਼ਤਾਰ

Share:

ਪਟਿਆਲਾ ਪੁਲੀਸ ਨੇ ਖਾਲਿਸਤਾਨ ਪੱਖੀ ਅਤਿਵਾਦੀ ਮਾਡਿਊਲ ਦੇ 4 ਮੈਂਬਰਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਕੁਲਦੀਪ ਚਾਹਲ ਡੀ.ਆਈ.ਜੀ. ਪਟਿਆਲਾ ਰੇਂਜ ਅਤੇ ਵਰੁਣ ਸ਼ਰਮਾ, ਐੱਸ.ਐੱਸ.ਪੀ. ਪਟਿਆਲਾ ਨੇ ਪੁਸ਼ਟੀ ਕੀਤੀ ਕਿ ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਦੇਰ ਰਾਤ ਹੋਏ ਧਮਾਕੇ ਦੀ ਕੋਸ਼ਿਸ਼ ਲਈ ਜ਼ਿੰਮੇਵਾਰ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਚਾਰ ਅਪਰਾਧੀਆਂ ਦੀ ਗ੍ਰਿਫ਼ਤਾਰੀ ਨਾਲ ਹੋਇਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਵੇਰਵੇ ਪ੍ਰਦੀਪ ਸਿੰਘ ਖਾਲਸਾ ਵਾਸੀ ਮਾਨਸਾ, ਕੁਲਵਿੰਦਰ ਸਿੰਘ ਵਾਸੀ ਪਿੰਡ ਬੱਪੀਆਣਾ (ਮਾਨਸਾ), ਸਤਨਾਮ ਸਿੰਘ ਵਾਸੀ ਤਰਨਤਾਰਨ ਅਤੇ ਗੁਰਪ੍ਰੀਤ ਸਿੰਘ ਵਾਸੀ ਗੋਇੰਦਵਾਲ ਬਾਈਪਾਸ (ਤਰਨਤਾਰਨ) ਹਨ। ਡੀ.ਆਈ.ਜੀ. ਚਾਹਲ ਨੇ ਦੱਸਿਆ ਕਿ ਪ੍ਰਦੀਪ ਸਿੰਘ ਖਾਲਸਾ ਇਸ ਮਾਡਿਊਲ ਦਾ ਮੁੱਖ ਸਰਗਨਾ ਸੀ ਕਿਉਂਕਿ ਉਹ ਮਲੇਸ਼ੀਆ ਸਥਿਤ ਖਾਲਿਸਤਾਨ ਪੱਖੀ ਅਤਿਵਾਦੀ ਦੇ ਨਜ਼ਦੀਕੀ ਹੋਣ ਦੇ ਨਾਲ-ਨਾਲ ਪਾਕਿਸਤਾਨ ਸਥਿਤ ਹਥਿਆਰਾਂ ਦੇ ਸਪਲਾਇਰਾਂ ਨਾਲ ਵੀ ਨਜ਼ਦੀਕੀ ਸੰਪਰਕ ਵਿੱਚ ਸੀ।

seculartvindia
Author: seculartvindia

Leave a Comment

Voting poll

[democracy id="1"]

latest news