ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਤੋਂ ਠੀਕ ਪਹਿਲਾਂ, ਹਾਲ ਹੀ ‘ਚ ਆਮ ਆਦਮੀ ਪਾਰਟੀ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਸੰਸਦ ਮੈਂਬਰਾਂ ਦੇ ਗਰੁੱਪ ਦੇ ਆਗੂ ਰਾਘਵ ਚੱਢਾ ਨੂੰ ਵੀ ਰਾਸ਼ਟਰਪਤੀ ਵੱਲੋਂ ਮਿਲਣ ਦਾ ਸਮਾਂ ਦਿੱਤਾ ਗਿਆ ਹੈ।
ਚੱਢਾ ਦੇ ਇੱਕ ਨਜ਼ਦੀਕੀ ਸਾਥੀ ਨੇ ਦੱਸਿਆ ਕਿ ਰਾਘਵ ਚੱਢਾ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੋਂ ਮਿਲਣ ਦਾ ਸਮਾਂ ਮੰਗਿਆ ਸੀ। ਉਹ ਰਾਸ਼ਟਰਪਤੀ ਨੂੰ ਪੰਜਾਬ ਸਰਕਾਰ ਵੱਲੋਂ ਆਪਣੀ ਮਸ਼ੀਨਰੀ ਦੀ ਕਥਿਤ ਸਿਆਸੀ ਬਦਲਾਖੋਰੀ ਲਈ ਵਰਤੋਂ ਕਰਨ ਅਤੇ ਉਨ੍ਹਾਂ ਸੰਸਦ ਮੈਂਬਰਾਂ ਵਿਰੁੱਧ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਕਥਿਤ ਕਾਰਵਾਈ ਬਾਰੇ ਜਾਣੂ ਕਰਵਾਉਣਾ ਚਾਹੁੰਦੇ ਹਨ, ਜਿਹੜੇ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ।