ਮੈਂ ਵੀ ਹਾਂ Brij Bhushan Singh ਖਿਲਾਫ ਸ਼ਿਕਾਇਤ ਕਰਨ ਵਾਲੀ ਪੀੜਤਾ : Vinesh Phogat

ਓਲੰਪੀਅਨ ਪਹਿਲਵਾਨ ਅਤੇ ਜੁਲਾਨਾ ਤੋਂ ਕਾਂਗਰਸੀ ਵਿਧਾਇਕ ਵਿਨੇਸ਼ ਫੋਗਾਟ ਨੇ ਖੁੱਲ੍ਹ ਕੇ ਸਾਹਮਣੇ ਆਉਂਦਿਆਂ ਕਿਹਾ ਹੈ ਕਿ ਉਹ ਉਨ੍ਹਾਂ ਛੇ ਪੀੜਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਐਤਵਾਰ ਨੂੰ ਸੋਸ਼ਲ ਮੀਡੀਆ ’ਤੇ ਪਾਈ ਇੱਕ ਪੋਸਟ ਵਿੱਚ ਵਿਨੇਸ਼ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਨੰਦਿਨੀ ਨਗਰ ਵਿਖੇ ਹੋਣ ਵਾਲੇ ‘2026 ਸੀਨੀਅਰ ਓਪਨ ਰੈਂਕਿੰਗ ਟੂਰਨਾਮੈਂਟ’ ਵਿੱਚ ਹਿੱਸਾ ਲੈਣ ਜਾ ਰਹੀ ਹੈ। ਗੋਂਡਾ ਬ੍ਰਿਜ ਭੂਸ਼ਣ ਸਿੰਘ ਦਾ ਮਜ਼ਬੂਤ ਗੜ੍ਹ ਮੰਨਿਆ ਜਾਂਦਾ ਹੈ। ਵਿਨੇਸ਼ ਨੇ 10 ਤੋਂ 12 ਮਈ ਤੱਕ ਹੋਣ ਵਾਲੇ ਇਸ ਮੁਕਾਬਲੇ ਦੌਰਾਨ ਰੈਫਰੀਆਂ ਦੀ ਨਿਰਪੱਖਤਾ ਨੂੰ ਲੈ ਕੇ ਗੰਭੀਰ ਚਿੰਤਾਵਾਂ ਜਤਾਈਆਂ ਹਨ।

ਵਿਨੇਸ਼ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਇਹ ਟੂਰਨਾਮੈਂਟ ਉਸ ਜਗ੍ਹਾ ‘ਤੇ ਕਰਵਾਇਆ ਜਾ ਰਿਹਾ ਹੈ ਜਿੱਥੇ ਬ੍ਰਿਜ ਭੂਸ਼ਣ ਸਿੰਘ ਰਹਿੰਦਾ ਹੈ ਅਤੇ ਉੱਥੇ ਉਸ ਦਾ ਆਪਣਾ ਨਿੱਜੀ ਕਾਲਜ ਹੈ। ਉਨ੍ਹਾਂ ਕਿਹਾ ਕਿ ਇਹ ਸੋਚਣਾ ਅਸੰਭਵ ਹੈ ਕਿ ਉੱਥੇ ਪਹਿਲਵਾਨਾਂ ਨੂੰ ਅੱਗੇ ਵਧਣ ਦਾ ਸਹੀ ਮੌਕਾ ਮਿਲੇਗਾ। ਉਨ੍ਹਾਂ ਸਵਾਲ ਉਠਾਇਆ ਕਿ ਕਿਹੜਾ ਰੈਫਰੀ ਕਿਹੜੇ ਮੈਚ ਵਿੱਚ ਹੋਵੇਗਾ, ਕਿੰਨੇ ਅੰਕ ਦਿੱਤੇ ਜਾਣਗੇ ਅਤੇ ਕੌਣ ਮੈਟ ਚੇਅਰਮੈਨ ਬਣੇਗਾ – ਇਹ ਸਭ ਬ੍ਰਿਜ ਭੂਸ਼ਣ ਦੇ ਲੋਕਾਂ ਵੱਲੋਂ ਕੰਟਰੋਲ ਕੀਤਾ ਜਾ ਸਕਦਾ ਹੈ, ਜਦੋਂ ਕਿ ਸਾਡੀ ਸਰਕਾਰ ਅਤੇ ਖੇਡ ਮੰਤਰਾਲਾ ਮੂਕ ਦਰਸ਼ਕ ਬਣ ਕੇ ਸਭ ਦੇਖ ਰਹੇ ਹਨ।

seculartvindia
Author: seculartvindia

Leave a Comment