ਹਸਪਤਾਲ ਦੇ ਨਵੀਨੀਕਰਨ ਸਮੇਂ ਇਮਾਰਤੀ ਢਾਂਚੇ ਨੂੰ ਵਾਤਾਵਰਨ ਪੱਖੀ ਅਤੇ ਮਰੀਜ਼ਾਂ ਦੀ ਸਹੂਲਤ ਅਨੁਸਾਰ ਕਰਵਾਇਆ ਜਾਵੇਗਾ ਤਿਆਰ: ਜਤਿੰਦਰ ਜੋਰਵਾਲ

ਦਲਜੀਤ ਕੌਰ/ਸੰਗਰੂਰ, 31 ਅਗਸਤ, 2023: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਧੂਰੀ ਸਥਿਤ ਸਰਕਾਰੀ ਸਬ-ਡਵੀਜ਼ਨਲ ਹਸਪਤਾਲ ਦੇ ਨਵੀਨੀਕਰਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਹਲਕੇ ਧੂਰੀ ਦੇ ਸਰਕਾਰੀ ਸਬ+ਡਵੀਜਨਲ ਹਸਪਤਾਲ ਨੂੰ ਨਮੂਨੇ ਦੀ ਸਿਹਤ … Read more

ਰੋਟਰੀ ਕਲੱਬ ਧੂਰੀ ਨੇ ਗਰੀਬ ਵਿਦਿਆਰਥੀਆਂ ਦੀ 68,850/- ਰੁਪਏ ਫ਼ੀਸ ਭਰ ਕੇ ਕੀਤੀ ਸਹਾਇਤਾ 

ਦਲਜੀਤ ਕੌਰ/ਧੂਰੀ, 31 ਅਗਸਤ, 2023: ਰੋਟਰੀ ਕਲੱਬ ਧੂਰੀ ਵੱਲੋਂ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪੜ੍ਹਨ ਲਈ ਗਰੀਬ ਪਰਿਵਾਰਾਂ ਨਾਲ ਸਬੰਧਤ 9 ਵਿਦਿਆਰਥੀਆਂ ਦੇ ਦਾਖ਼ਲੇ ਲਈ 68,850/- ਰੁਪਏ ਦਾ ਚੈੱਕ ਕਾਲਜ ਪ੍ਰਿੰਸੀਪਲ ਨੂੰ ਕਲੱਬ ਦੇ ਪ੍ਰਧਾਨ ਸ੍ਰੀ ਮੱਖਣ ਲਾਲ ਗਰਗ ਵੱਲੋਂ ਭੇਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਕਾਲਜ ਪ੍ਰਿੰਸੀਪਲ ਡਾ. ਪਰਮਜੀਤ ਕੌਰ ਨੇ ਕਿਹਾ ਕਿ ਇਹਨਾਂ … Read more

ਡੈਮੋਕਰੈਟਿਕ ਟੀਚਰਜ਼ ਫਰੰਟ ਵਲੋਂ ਮਿਡ ਡੇ ਮੀਲ ਵਰਕਰਾਂ ਦੀ ਅਨੰਦਪੁਰ ਸਾਹਿਬ ਰੈਲੀ ਦਾ ਸਮੱਰਥਨ

ਦਲਜੀਤ ਕੌਰ/ਚੰਡੀਗੜ੍ਹ, 31 ਅਗਸਤ, 2023: ਡੈਮੋਕਰੈਟਿਕ ਟੀਚਰਜ਼ ਫਰੰਟ ਵਲੋਂ ਅਨੰਦਪੁਰ ਸਾਹਿਬ ਵਿਖੇ ਮਿੱਡ ਡੇ ਮੀਲ ਵਰਕਰ ਯੂਨੀਅਨ ਪੰਜਾਬ ਵਲੋ 3 ਸਤੰਬਰ ਨੂੰ ਆਪਣੀਆਂ ਮੁੱਖ ਮੰਗਾਂ ਸੰਬੰਧੀ ਕੀਤੀ ਜਾ ਰਹੀ ਰੈਲੀ ਦਾ ਸਮੱਰਥਨ ਕੀਤਾ ਹੈ। ਇਸ ਸੰਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ … Read more

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬ ਅੰਦਰ ਐਸਮਾ ਲਾਗੂ ਕਰਨ ਦਾ ਸਖ਼ਤ ਵਿਰੋਧ

ਦਲਜੀਤ ਕੌਰ/ਚੰਡੀਗੜ੍ਹ, 31 ਅਗਸਤ, 2023: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਕੁਝ ਵਿਭਾਗਾਂ ਦੇ ਮੁਲਾਜ਼ਮਾਂ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਦੀ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਜਾਰੀ ਕੀਤੇ ਪ੍ਰੈੱਸ ਬਿਆਨ ਰਾਹੀਂ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜਨਰਲ ਸਕੱਤਰ ਹਰਦੀਪ ਟੋਡਰਪੁਰ ਅਤੇ ਵਿੱਤ ਸਕੱਤਰ ਹਰਿੰਦਰ ਦੁਸਾਂਝ ਨੇ … Read more

ਕੇਕੇਯੂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਐੱਮ ਐੱਲ ਏ ਦਫਤਰਾਂ ਅੱਗੇ ਮੋਰਚੇ ਵਿੱਚ ਸ਼ਮੂਲੀਅਤ ਦਾ ਐਲਾਨ

ਦਲਜੀਤ ਕੌਰ/ਲੌਂਗੋਵਾਲ, 30 ਅਗਸਤ, 2023: ਅੱਜ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਅਤੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ਹੋਈ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 11 ਤੋਂ 13 ਸਤੰਬਰ ਤੱਕ ਐੱਮ ਐੱਲ ਏ ਦਫਤਰਾਂ ਅੱਗੇ ਮੋਰਚਾ ਲਾਉਣ ਅਤੇ ਨਹਿਰੀ … Read more

ਧਰਨੇ ਤੋਂ ਪਹਿਲਾਂ ਮੋਟੀਵੇਟਰ ਯੂਨੀਅਨ ਦੀ ਬਿਜਲੀ ਮੰਤਰੀ ਹਰਭਜਨ ਸਿੰਘ ਨਾਲ ਮੀਟਿੰਗ – ਬਿਜਲੀ ਮੰਤਰੀ ਨੇ ਜਲਦ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਬਰੇਟਾ 30 ਅਗਸਤ (ਗੋਪਾਲ ਸ਼ਰਮਾਂ) ਮੋਟੀਵੇਟਰ ਵਰਕਰ ਯੂਨੀਅਨ ਪੰਜਾਬ ਵੱਲੋਂ ਰੱਖੜ ਪੁੰਨਿਆਂ ਦੇ ਮੇਲੇ ਤੇ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ ਐਲਾਨ ਤੋਂ ਤੁਰੰਤ ਬਾਅਦ ਪ੍ਰਸਾਸ਼ਨ ਨੇ ਯੂਨੀਅਨ ਆਗੂਆਂ ਦੀ ਮੀਟਿੰਗ ਮੰਤਰੀ ਹਰਭਜਨ ਸਿੰਘ ਈ ਟੀ ਉ, ਐਮ ਐਲ ਏ ਦਲਬੀਰ ਸਿੰਘ ਟੋਂਗ ਅਤੇ ਸਾਬਕਾ ਵਿਭਾਗ ਮੁੱਖੀ … Read more

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

ਹੁਸ਼ਿਆਰਪੁਰ 30 ਅਗਸਤ (ਤਰਸੇਮ ਦੀਵਾਨਾ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ ਵੀ ਬਰਾਮਦ ਕੀਤੇ ਹਨ। ਵਿਜੀਲੈਂਸ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਬਲਵਿੰਦਰ ਸਿੰਘ ਵਾਸੀ … Read more

ਪੁਲਿਸ ਨੇ ਨਸ਼ੇ ਦੇ ਸੁਦਾਗਰਾ ਨੂੰ ਕੀਤਾ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗ੍ਰਿਫਤਾਰ

ਹੁਸ਼ਿਆਰਪੁਰ 30 ਅਗਸਤ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਐਸ.ਐਸ.ਪੀ. ਸਾਹਿਬ ਹੁਸ਼ਿਆਰਪੁਰ ਵਲੋਂ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆਂ ਐਸ.ਪੀ (ਇੰਨਵੈਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਐਸ.ਆਈ. ਹਰਪ੍ਰੇਮ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇ ਵੱਡੀ … Read more

ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪਿੰਡ ਸ਼ੇਰਗੜ੍ਹ ‘ਚ ਕੀਤੀ ਭਰਵੀਂ ਮੀਟਿੰਗ 

ਦਲਜੀਤ ਕੌਰ/ਮੂਨਕ, 29 ਅਗਸਤ, 2023: ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਬਲਾਕ ਮੂਨਣਕ ਦੇ ਇਤਿਹਾਸਕ ਪਿੰਡ ਸ਼ੇਰਗੜ੍ਹ ਵਿੱਚ ਕਿਸਾਨਾਂ ਦੀ ਭਰਵੀਂ ਮੀਟਿੰਗ ਜਗਤਾਰ ਸਿੰਘ ਸ਼ੇਰਗੜ੍ਹ ਦੀ ਪ੍ਰਧਾਨਗੀ ਹੇਠ ਕੀਤੀ। ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ਤੇ ਪੁੱਜੇ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਊਧਮ ਸਿੰਘ ਸੰਤੋਖਪੁਰਾ ਅਤੇ ਸੂਬਾਈ ਆਗੂ ਭੀਮ ਸਿੰਘ ਆਲਮਪੁਰ ਨੇ … Read more

ਬੀ ਐਸ ਐਫ ਦੇ ਨੌਜਵਾਨਾ  ਦੇ ਗੁੱਟ ਤੇ ਰੱਖੜੀ ਬੰਨਕੇ, ਭੈਣਾਂ ਮਾਣ ਮਹਿਸੂਸ ਕਰ ਰਹੀਆਂ ਹਨ: ਵਿਜੇ ਸਾਂਪਲਾ

ਹੁਸ਼ਿਆਰਪੁਰ 29 ਅਗਸਤ (ਤਰਸੇਮ ਦੀਵਾਨਾ) ਦੇਸ਼ ਦੀ ਸੁਰੱਖਿਆ ਲਈ ਜਾਨਾਂ ਵਾਰਨ ਵਾਲੇ ਪਰਿਵਾਰਾਂ ਦਾ ਸਮਾਜ ਹਮੇਸ਼ਾ ਰਿਣੀ ਰਹੇਗਾ।  ਅੱਜ ਭੈਣਾਂ ਸਰਹੱਦੀ ਸੁਰੱਖਿਆ ਬਲਾਂ ਦੇ ਗੁੱਟ ‘ਤੇ ਰੱਖੜੀ ਬੰਨ੍ਹ ਕੇ ਮਾਣ ਮਹਿਸੂਸ ਕਰ ਰਹੀਆਂ ਹਨ।  ਉਪਰੋਕਤ ਸ਼ਬਦ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਸਾਬਕਾ ਕੌਂਸਲਰ ਨੀਤੀ ਤਲਵਾੜ ਦੀ ਪ੍ਰਧਾਨਗੀ ਹੇਠ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ … Read more