ਕਾਸ਼ਤਕਾਰਾਂ ਦੀ ਜ਼ਮੀਨ ਤੇ ਕਬਜਾ ਰੋਕਣ ਲਈ ਭਾਕਿਯੂ ਏਕਤਾ (ਡਕੌਂਦਾ) ਕਿਸੇ ਵੀ ਹੱਦ ਤੱਕ ਜਾਣ ਨੂੰ ਤਿਆਰ: ਮਨਜੀਤ ਧਨੇਰ

ਦਲਜੀਤ ਕੌਰ/ਮਾਨਸਾ, 28 ਅਗਸਤ, 2023: ਅੱਜ ਮਾਨਸਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਸੂਬਾ ਕਮੇਟੀ ਦੀ ਅਗਵਾਈ ਵਿੱਚ ਐੱਸ.ਐੱਸ.ਪੀ ਦਫਤਰ ਅੱਗੇ ਹਜ਼ਾਰਾਂ ਕਿਸਾਨਾਂ ਨੇ ਧਰਨਾ ਲਾ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ। ਇਸ ਵਿੱਚ 13 ਜ਼ਿਲਿਆਂ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ, ਬਰਨਾਲਾ, ਸੰਗਰੂਰ, ਮਾਨਸਾ, ਮਲੇਰਕੋਟਲਾ, ਮੋਗਾ, ਮੁਹਾਲੀ ਅਤੇ … Read more

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਸੂਬੇ ਭਰ ‘ਚ ਲਾਮਬੰਦੀ ਰੈਲੀਆਂ – ਜ਼ਮੀਨ, ਪਲਾਟਾਂ, ਦਿਹਾੜੀ ਲਈ ਜ਼ਿਲ੍ਹਾ/ਤਹਿਸੀਲ ਪੱਧਰੀ ਮੁਜ਼ਾਹਰੇ ਕਰਨ ਦੀਆਂ ਸ਼ੁਰੂ

ਦਲਜੀਤ ਕੌਰ/ਚੰਡੀਗੜ੍ਹ/ਜਲੰਧਰ, 28 ਅਗਸਤ, 2023: ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪੰਜਾਬ ਭਰ ਵਿੱਚ 20 ਸਤੰਬਰ ਨੂੰ ਕੀਤੇ ਜਾ ਰਹੇ ਜ਼ਿਲ੍ਹਾ, ਤਹਿਸੀਲ ਪੱਧਰੀ ਧਰਨੇ ਮੁਜ਼ਾਹਰਿਆਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸੂਬਾ ਦਫ਼ਤਰ ਵਿਖੇ ਪੁੱਜੀਆਂ ਰਿਪੋਰਟਾਂ ਅਨੁਸਾਰ ਗੁਰਦਾਸਪੁਰ, ਬਟਾਲਾ, ਕਪੂਰਥਲਾ, ਮੋਗਾ, ਮੁਕਤਸਰ, ਫ਼ਰੀਦਕੋਟ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਜਲੰਧਰ ਆਦਿ ਦੇ ਪਿੰਡਾਂ ਅੰਦਰ ਮਜ਼ਦੂਰਾਂ … Read more

ਲੋਕਾਂ ਤੱਕ ਮਿਆਰੀ ਸਿਹਤ ਸੁਵਿਧਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ 8 ਹੋਰ ਨਵੇਂ ਆਮ ਆਦਮੀ ਕਲੀਨਿਕ ਬਣਨਗੇ: ਡਿਪਟੀ ਕਮਿਸ਼ਨਰ

ਦਲਜੀਤ ਕੌਰ/ਸੰਗਰੂਰ, 28 ਅਗਸਤ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਆਮ ਆਦਮੀ ਕਲੀਨਿਕਾਂ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਵਿਧਾ ਲਈ 8 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਨੂੰ ਸਥਾਪਤ ਕਰਨ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਜ਼ਿਲ੍ਹਾ … Read more

ਡੀਟੀਐੱਫ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਜ਼ਿਟਿੰਗ ਫੈਕਲਟੀ ਰੱਖਣ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ

ਦਲਜੀਤ ਕੌਰ/ਚੰਡੀਗੜ੍ਹ, 28 ਅਗਸਤ, 2023: ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਪੰਜਾਬ ਮੰਤਰੀ ਮੰਡਲ ਵੱਲੋਂ 12ਵੀਂ ਜਮਾਤ ਵਾਲੇ ਸਕੂਲਾਂ ਵਿੱਚ ਵਿਜ਼ਿਟਿੰਗ ਫੈਕਲਟੀ ਰੱਖਣ ਦੀ ਪ੍ਰਵਾਨਗੀ ਦੇਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ … Read more

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੰਗਰੂਰ ਵਿਖੇ ਮਸ਼ਾਲ ਮਾਰਚ ਦਾ ਸ਼ਾਨਦਾਰ ਸਵਾਗਤ

ਦਲਜੀਤ ਕੌਰ/ਸੰਗਰੂਰ, 27 ਅਗਸਤ, 2023: ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੰਗਰੂਰ ਵਿਖੇ ਪੁੱਜੀ ਮਸ਼ਾਲ ਮਾਰਚ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ, ਸਿਆਸਤਦਾਨਾਂ ਤੇ ਖੇਡ ਪ੍ਰੇਮੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ ਜਦੋਂ ਸਾਡੇ … Read more

ਫੀਲਡ ਕਾਮਿਆਂ ਵੱਲੋਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਘਰ ਅੱਗੇ ਰੋਸ ਰੈਲੀ ਕਰਨ ਦਾ ਐਲਾਨ 

ਦਲਜੀਤ ਕੌਰ/ਲਹਿਰਾਗਾਗਾ, 24 ਅਗਸਤ, 2023: ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 26 ਅਗਸਤ ਨੂੰ ਜਲ ਸਪਲਾਈ ਸੈਨੀਟੇਸ਼ਨ ਮੰਤਰੀ ਦੇ ਹਲਕੇ ਵਿਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਲਹਿਰਾ-ਮੂਣਕ ਸਮੇਤ ਸੰਗਰੂਰ ਜਿਲ੍ਹੇ ਵਿੱਚੋਂ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ। ਇਸ ਰੋਸ ਪ੍ਰਦਰਸ਼ਨ ਦੀ ਤਿਆਰੀ ਸਬੰਧੀ ਸਥਾਨਕ … Read more

ਸ਼ਹੀਦ ਕਿਸਾਨ ਪ੍ਰੀਤਮ ਸਿੰਘ ਦਾ ਕੱਲ੍ਹ ਪਿੰਡ ਮੰਡੇਰ ਕਲਾਂ ਵਿਖੇ ਸ਼ਾਮੀਂ 3 ਵਜੇ ਹੋਵੇਗਾ ਅੰਤਿਮ ਸੰਸਕਾਰ

ਦਲਜੀਤ ਕੌਰ/ਲੌਂਗੋਵਾਲ/ਸੰਗਰੂਰ, 24 ਅਗਸਤ, 2023: ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਤੋਂ ਬਾਅਦ ਸ਼ਹੀਦ ਕਿਸਾਨ ਪ੍ਰੀਤਮ ਸਿੰਘ ਦਾ ਕੱਲ੍ਹ ਉਨ੍ਹਾਂ ਦੇ ਪਿੰਡ ਮੰਡੇਰ ਕਲਾਂ ਵਿਖੇ ਸ਼ਾਮੀਂ 3 ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸੰਸਕਾਰ ਮੌਕੇ ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹਾਜ਼ਰ ਹੋਣਗੇ। ਲੌਂਗੋਵਾਲ ’ਚ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਮਾਮਲੇ ‘ਚ ਸੰਘਰਸ਼ … Read more

ਭਾਖੜਾ ਤੇ ਪੌਂਗ ਡੈਮਾਂ ’ਚ ਪਾਣੀ ਦੀ ਆਮਦ ਵਧਣ ਕਾਰਨ ਪੰਜਾਬ ਹਾਈ ਅਲਰਟ ’ਤੇ

ਚੰਡੀਗੜ੍ਹ, 23 ਅਗਸਤ/ਅੱਜ ਭਾਖੜਾ ਅਤੇ ਪੌਂਗ ਡੈਮਾਂ ‘ਚ ਪਾਣੀ ਦੀ ਆਮਦ ਵਧਣ ਕਾਰਨ ਪੰਜਾਬ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਭਾਖੜਾ ਵਿੱਚ 1.28 ਲੱਖ ਕਿਊਸਿਕ ਅਤੇ ਪੌਂਗ ਡੈਮ ਵਿੱਚ 1.58 ਲੱਖ ਕਿਊਸਿਕ ਦਾ ਵਹਾਅ ਹੈ। ਮੰਗਲਵਾਰ ਨੂੰ ਭਾਖੜਾ ਡੈਮ ਵਿੱਚ 1.05 ਲੱਖ ਕਿਊਸਿਕ ਅਤੇ ਪੌਂਗ ਡੈਮ ਵਿੱਚ 58,702 ਕਿਊਸਿਕ ਸੀ। ਨਤੀਜੇ ਵਜੋਂ ਭਾਖੜਾ ਡੈਮ … Read more

ਪੰਜਾਬ ਦੇ ਸਾਰੇ ਸਕੂਲਾਂ ‘ਚ 26 ਅਗਸਤ ਤਕ ਛੁੱਟੀਆਂ ਦਾ ਐਲਾਨ

ਦਲਜੀਤ ਕੌਰ/ਚੰਡੀਗੜ੍ਹ, 23 ਅਗਸਤ, 2023: ਸਿੱਖਿਆ ਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ … Read more

ਚੰਦਰਯਾਨ 3 ਦੇ ਸਫਲ ਲੈਂਡਿੰਗ ਨੇ ਭਾਰਤ ਨੂੰ ਵਿਸ਼ਵ ਦੀ ਪੁਲਾੜ ਮਹਾਂਸ਼ਕਤੀ ਬਣਾ ਦਿੱਤਾ ਹੈ: ਡਾ: ਰਮਨ ਘਈ  

ਹੁਸ਼ਿਆਰਪੁਰ 23 ਅਗਸਤ  (ਤਰਸੇਮ ਦੀਵਾਨਾ )  ਚੰਦਰਯਾਨ 3 ਦੇ ਚੰਦਰਮਾ ‘ਤੇ ਸੁਰੱਖਿਅਤ ਲੈਂਡਿੰਗ ਨਾਲ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸਰੋ ਦੇ ਵਿਗਿਆਨੀਆਂ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ, ਉੱਥੇ ਹੀ ਦੇਸ਼ ਭਰ ‘ਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਹਰ ਪਾਸੇ ਤਿਉਹਾਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।  ਹੁਸ਼ਿਆਰਪੁਰ ਦੇ ਰੇਲਵੇ … Read more