ਬਰਸਾਤਾਂ ਦਾ ਮੌਸਮ  ਸ਼ੁਰੂ ਹੁੰਦਿਆਂ ਹੀ ਮਲੇਰੀਆ, ਡੇਂਗੂ ਚਿਕਨਗੂਣੀਆ ਦੇ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਜਾਂਦੀ ਹੈ : ਸਿਵਲ ਸਰਜਨ ਡਾ ਬਲਵਿੰਦਰ ਕੁਮਾਰ

ਹੁਸ਼ਿਆਰਪੁਰ 9 ਜੂਨ ( ਤਰਸੇਮ ਦੀਵਾਨਾ  ) ਜਿਲ੍ਹਾ ਸਿਹਤ ਮੁਖੀ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਦੀ ਆਮਦ ਸ਼ੁਰੂ ਹੁੰਦਿਆਂ ਹੀ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ ਚਿਕਨਗੂਣੀਆ ਦੇ ਮਰੀਜ਼ਾਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ ਜਾਂਦੀ ਹੈ ਜਿਸ ਦੇ ਮੱਦੇ ਨਜ਼ਰ ਸਿਹਤ ਵਿਭਾਗ … Read more

ਸਿੱਖਿਆ ਡਾਇਰੈਕਟਰਾਂ ਦੇ ਸਾਰੇ ਅਹੁਦੇ ਸਿੱਖਿਆ ਕਾਡਰ ਵਿੱਚੋਂ ਭਰੇ ਜਾਣ: ਡੀ.ਟੀ.ਐੱਫ.

ਦਲਜੀਤ ਕੌਰ/ਸੰਗਰੂਰ, 9 ਜੂਨ, 2023: ਡਾਇਰੈਕਟਰ ਪੰਜਾਬ ਰਾਜ ਸਿੱਖਿਆ ਖੋਜ਼ ਅਤੇ ਸਿਖਲਾਈ ਪ੍ਰੀਸ਼ਦ (ਐੱਸ.ਸੀ.ਈ.ਆਰ.ਟੀ.) ਜਿਹੇ ਨਿਰੋਲ ਅਕਾਦਮਿਕ ਅਹੁਦੇ ਲਈ ਮੁੱਢ ਤੋਂ ਲੱਗਦੇ ਆ ਰਹੇ ਸਿੱਖਿਆ ਕਾਡਰ ਨਾਲ ਸਬੰਧਿਤ ਅਧਿਕਾਰੀ ਦੀ ਥਾਂ ਹੁਣ ਪੰਜਾਬ ਸਰਕਾਰ ਵੱਲੋਂ ਇਹ ਜਿੰਮੇਵਾਰੀ ਲਈ ਵੀ ਪ੍ਰਸ਼ਾਸਨਿਕ ਤਜਰਬਾ ਰੱਖਣ ਵਾਲੇ ਪੰਜਾਬ ਸਿਵਲ ਸੇਵਾਵਾਂ ਦੇ ਅਧਿਕਾਰੀ ਭਾਵ ਪੀ.ਸੀ.ਐੱਸ. ਨੂੰ ਲਗਾਉਣ ਦਾ ਫੈਸਲਾ ਕੀਤਾ … Read more

ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ

ਹੁਸ਼ਿਆਰਪੁਰ  9 ਜੂਨ ( ਤਰਸੇਮ ਦੀਵਾਨਾ )  ਹਰ ਗਰਭਵਤੀ ਔਰਤ ਨੂੰ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ, ਗੁਣਵੱਤਾ ਸੁਨਿਸ਼ਚਿਤ ਕਰਨ ਲਈ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਆਯੋਜਿਤ ਕੀਤਾ ਗਿਆ।  ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਸਿਵਲ ਸਰਜਨ ਨੇ ਦੱਸਿਆ ਕਿ … Read more

ਜਨਤਕ ਜਮਹੂਰੀ ਜਥੇਬੰਦੀਆਂ ਨੇ ਡਾਕਟਰ ਨਵਸ਼ਰਨ ਅਤੇ ਪਹਿਲਵਾਨ ਧੀਆਂ ਨੂੰ ਇਨਸਾਫ਼ ਦਿਵਾਉਣ ਲਈ ਗਵਰਨਰ ਪੰਜਾਬ ਨੂੰ ਮੰਗ ਪੱਤਰ ਸੌਂਪਿਆ 

ਦਲਜੀਤ ਕੌਰ/ਚੰਡੀਗੜ੍ਹ, 9 ਜੂਨ, 2023: ਕੇਂਦਰ ਸਰਕਾਰ ਵੱਲੋਂ ਆਪਣੇ ਵਿਰੋਧੀਆਂ ਨੂੰ ਕੁਚਲਣ ਲਈ ਅਣ ਐਲਾਨੀ ਐਮਰਜੈਂਸੀ ਨੂੰ ਲਾਗੂ ਕਰਨ ਲਈ ਈ ਡੀ ਵਰਗੀਆਂ ਵੱਖ ਵੱਖ ਕੇਂਦਰੀ ਏਜੰਸੀਆਂ ਦੀ ਦੁਰਵਰਤੋੋਂ ਕਰਕੇ ਪੱਤਰਕਾਰਾਂ, ਬੁੱਧੀਜੀਵੀਆਂ, ਲੇਖਕਾਂ, ਖੋਜਕਾਰਾਂ ਕਿਸਾਨ ਮਜ਼ਦੂਰ ਵਿਦਿਆਰਥੀਆਂ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਲੋਕ ਪੱਖੀ ਕਾਰਕੁਨਾਂ ਦੀ ਆਵਾਜ਼ ਨੂੰ ਕੁਚਲਣ ਲਈ ਹਰ ਹਰਬਾ ਵਰਤਿਆ ਜਾ ਰਿਹਾ … Read more

ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ: ਡਾ. ਬਲਜੀਤ ਕੌਰ

ਦਲਜੀਤ ਕੌਰ/ਸੰਗਰੂਰ, 9 ਜੂਨ, 2023: ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, … Read more

ਆਬਕਾਰੀ ਵਿਭਾਗ ਵੱਲੋਂ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਹੁਸ਼ਿਆਰਪਰ, 9 ਜੂਨ (ਤਰਸੇਮ ਦੀਵਾਨਾ) ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਪਿਛਲੇ ਦੋ ਦਿਨਾਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਇਲਾਕੇ ‘ਚ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਗਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ, 1 ਕਿਸ਼ਤੀ, 4 ਲੋਹੇ ਦੇ ਡਰੰਮ, 25-25 ਲੀਟਰ ਦੇ 8 ਪਲਾਸਟਿਕ ਦੇ ਕੈਨ ਅਤੇ 4 ਪਤੀਲੇ ਬਰਾਮਦ ਕੀਤੇ ਗਏ ਹਨ। … Read more

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੌਣੀ ਫ਼ਸਲਾਂ ਦੇ ਐੱਮ ਐੱਸ ਪੀ ‘ਚ ਵਾਧਾ ਨਿਗੂਣਾ ਕਰਾਰ

ਦਲਜੀਤ ਕੌਰ/ਚੰਡੀਗੜ੍ਹ, 8 ਜੂਨ, 2023: ਬੀਤੇ ਦਿਨ ਕੇਂਦਰ ਸਰਕਾਰ ਵੱਲੋਂ ਸੌਣੀ ਫ਼ਸਲਾਂ ਦੇ ਐੱਮ ਐੱਸ ਪੀ ‘ਚ ਕੀਤੇ ਗਏ ਵਾਧੇ ਨੂੰ ਨਿਗੂਣਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇਸ ਨੂੰ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ (ਸੀ-2+50%) ਅਨੁਸਾਰ ਮਿਥਣ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਇੱਥੇ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ … Read more

ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬੇ ’ਚ ਫੌਰੀ ਨਹਿਰੀ ਪਾਣੀ ਛੱਡਣ ਦੀ ਮੰਗ ਨੂੰ ਲੈ ਕੇ 9 ਤੋਂ 15 ਜੂਨ ਤੱਕ ਧਰਨੇ ਪ੍ਰਦਰਸ਼ਨ ਕਰਨ ਦਾ ਐਲਾਨ

ਦਲਜੀਤ ਕੌਰ/ਚੰਡੀਗੜ੍ਹ, 8 ਜੂਨ, 2023: ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਫੌਰੀ ਨਹਿਰੀ-ਪਾਣੀ ਛੱਡਣ ਦੀ ਮੰਗ ਨੂੰ ਲੈਕੇ ਕਿਰਤੀ ਕਿਸਾਨ ਯੂਨੀਅਨ ਸੂਬੇ ਭਰ ’ਚ 9 ਤੋਂ 15 ਜੂਨ ਤੱਕ ਨਹਿਰੀ ਵਿਭਾਗ ਦੇ ਐਸ.ਡੀ.ਓ. ਦਫ਼ਤਰਾਂ ਸਾਹਮਣੇ ਰੋਸ ਧਰਨੇ ਦੇਵੇਗੀ। ਇਹ ਫੈਸਲਾ ਯੂਨੀਅਨ ਦੀ ਸੂਬਾ ਕਮੇਟੀ ਦੀ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ … Read more

ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਵੇ-ਸੰਤ ਸਰਵਣ ਦਾਸ,ਸੰਤ ਸਤਵਿੰਦਰ ਹੀਰਾ,ਸੰਤ ਸੁਰਿੰਦਰ ਦਾਸ

ਹੁਸਿ਼ਆਰਪੁਰ, 8 ਜੂਨ (ਤਰਸੇਮ ਦੀਵਾਨਾ ) “ਆਦਿ ਧਰਮ ਗੁਰੂ” ਸੰਤ ਸਰਵਣ ਦਾਸ ਲੁਧਿਆਣਾ, ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.)ਭਾਰਤ,ਸੰਤ ਸੁਰਿੰਦਰ ਦਾਸ ਪ੍ਰਧਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਨੇ  ਕਿਹਾ ਕਿ ਅਨੁਸੂਚਿਤ ਜਾਤੀ ਦੇ ਜਾਅਲੀ  ਸਰਟੀਫਿਕੇਟ ਮਾਮਲਾ ਬਹੁਤ ਹੀ ਗੰਭੀਰ ਮਾਮਲਾ ਹੈ ਜਿਸ ਨਾਲ ਪੰਜਾਬ ਹੀ ਨਹੀਂ ਦੇਸ਼ਾਂ, ਵਿਦੇਸ਼ਾਂ ਵਿਚ ਰਹਿ … Read more

ਪੁਲਿਸ ਵੱਲੋ ਅਫੀਮ ਵੇਚਣ ਵਾਲੇ 2 ਸਮਗਲਰ ਇੱਕ ਕਿੱਲੋ ਅਫੀਮ ਸਮੇਤ ਗ੍ਰਿਫਤਾਰ

ਹੁਸ਼ਿਆਰਪੁਰ 8 ਜੂਨ ( ਤਰਸੇਮ ਦੀਵਾਨਾ ) ਇੰਸਪੈਕਟਰ ਉਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ  ਸਰਤਾਜ ਸਿੰਘ ਚਾਹਲ ਆਈ ਪੀ ਐਸ ਨੇ ਜਿਲੇ ਅੰਦਰ ਮਾੜੇ ਅਨਸਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ  ਸਰਬਜੀਤ ਸਿੰਘ ਐਸ.ਪੀ ਇੰਨਵੈਸਟੀਗੇਸਨ ਕੁਲਵੰਤ ਸਿੰਘ ਡੀ.ਐਸ.ਪੀ ਸਬ … Read more