ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਤਿੰਨ ਮਨੀ ਬਿੱਲਾਂ ਨੂੰ ਰੋਕੇ ਜਾਣ ਖ਼ਿਲਾਫ਼ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

ਚੰਡੀਗੜ੍ਹ, 29 ਅਕਤੂਬਰ/ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਤਿੰਨ ਮਨੀ ਬਿੱਲਾਂ ਨੂੰ ਰੋਕੇ ਜਾਣ ਖ਼ਿਲਾਫ਼ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਹ ਕਦਮ ਅਜਿਹੇ ਸਮੇਂ ਉਠਾਇਆ ਗਿਆ ਹੈ ਜਦੋਂਕਿ ਵਿਧਾਨ ਸਭਾ ਸੈਸ਼ਨ ਬੁਲਾਉਣ ਅਤੇ ਬਿੱਲਾਂ ਨੂੰ ਪਾਸ ਕਰਵਾਉਣ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਸਮਝੌਤੇ ਸਬੰਧੀ ਗੱਲਬਾਤ ਚੱਲ ਰਹੀ ਹੈ। ਸੂਬਾ … Read more

ਤਨਖਾਹ ਲਾਗੂ ਨਾ ਕਰਨ ਦੇ ਰੋਸ ਵਜੋ ਮੋਟੀਵੇਟਰਾਂ ਨੇ ਵਿੱਤ ਮੰਤਰੀ ਦਾ ਪੁਤਲਾ ਫ਼ੂਕਿਆ

ਬਰੇਟਾ 27 ਅਕਤੂਬਰ (ਗੋਪਾਲ ਸ਼ਰਮਾਂ) ਬਿਨਾਂ ਕਿਸੇ ਤਨਖਾਹ ਦੇ ਜਲ ਸਪਲਾਈ ਵਿਭਾਗ ਵਿੱਚ ਕੰਮ ਕਰ ਰਹੇ ਮੋਟੀਵੇਟਰ ਤੇ ਮਾਸਟਰ ਮੋਟੀਵੇਟਰ ਵਰਕਰਾਂ ਨੇ ਅੱਜ ਬਰੇਟਾ ਕੈਂਚੀਆਂ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਜਾਣਕਾਰੀ ਦਿੰਦਿਆਂ ਰਵਿੰਦਰ ਅਲੀਸ਼ੇਰ ਅਤੇ ਰਵੀ ਕੁਲਰੀਆਂ ਨੇ ਦੱਸਿਆ ਕੀ ਵਿਰੋਧੀ ਧਿਰ ਵੇਲੇ ਵਿੱਤ ਮੰਤਰੀ ਪੰਜਾਬ ਨੇ ਉਹਨਾਂ ਦੇ ਧਰਨੇ ਵਿੱਚ … Read more

ਮੁੱਖ ਮੰਤਰੀ ਭਗਵੰਤ ਮਾਨ ਨੇ ਬਟਨ ਦਬਾ ਕੇ ਰਾਵਣ ਦੇ ਪੁਤਲੇ ਨੂੰ ਕੀਤਾ ਅਗਨ ਭੇਂਟ

ਹੁਸ਼ਿਆਰਪੁਰ 24 ਅਕਤੂਬਰ (ਤਰਸੇਮ ਦੀਵਾਨਾ) ਦੁਸਹਿਰੇ ਦਾ ਤਿਉਹਾਰ ਹੁਸ਼ਿਆਰਪੁਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸਿਰਕਤ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਆਈ ਏ ਐੱਸ ਦੇ ਨਿਰਦੇਸ਼ਾਂ ਤੇ ਜ਼ਿਲਾ ਪ੍ਰਸ਼ਾਸਨ ਨੇ ਪੂਰੇ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ।ਹੁਸ਼ਿਆਰਪੁਰ ‘ਚ ਦੁਸਹਿਰੇ ਦਾ ਤਿਉਹਾਰ … Read more

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਰਾਸ਼ਟਰੀ ਸੈਮੀਨਾਰ 28 ਅਕਤੂਬਰ ਨੂੰ ਸਿਰਸਾ ਵਿਖੇ ‘ਸਮਕਾਲ ਵਿੱਚ ਲੇਖਕ ਦੀ ਸਮਾਜਕ ਜਵਾਬਦੇਹੀ’ ਵਿਸ਼ੇ ‘ਤੇ ਮੁੱਖ ਸੁਰ ਭਾਸ਼ਣ

ਸਿਰਸਾ (ਸਤੀਸ਼ ਬਾਂਸਲ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬੀ ਲੇਖਕ ਸਭਾ, ਸਿਰਸਾ ਦੇ ਸਹਿਯੋਗ ਨਾਲ 28 ਅਕਤੂਬਰ ਨੂੰ ਪੰਚਾਇਤ ਭਵਨ, ਸਿਰਸਾ (ਹਰਿਆਣਾ) ਵਿਖੇ ਇੱਕ ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਫ਼ੈਸਲਾ ਪੰਜਾਬੀ ਲੇਖਕ ਸਭਾ, ਸਿਰਸਾ ਦੇ ਪ੍ਰਧਾਨ ਪਰਮਾਨੰਦ ਸ਼ਾਸਤਰੀ ਅਤੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਮੀਤ ਪ੍ਰਧਾਨ ਡਾ. ਹਰਵਿੰਦਰ ਸਿੰਘ ਸਿਰਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਸੰਬੰਧੀ ਜਾਣਕਾਰੀ ਦੇਂਦੇ ਹੋਏ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਮੀਤ ਪ੍ਰਧਾਨ ਅਤੇ ਸੈਮੀਨਾਰ ਦੇ ਕਨਵੀਨਰ ਡਾ: ਹਰਵਿੰਦਰ ਸਿੰਘ ਸਿਰਸਾ ਤੇ ਪੰਜਾਬੀ ਲੇਖਕ ਸਭਾ, ਸਿਰਸਾ ਦੇ ਸਕੱਤਰ ਸੁਰਜੀਤ ਸਿਰੜੀ ਨੇ ਦੱਸਿਆ ਕਿ ‘ਸਮਕਾਲ ਅਤੇ ਪੰਜਾਬੀ ਸਾਹਿਤ’ ਨਾਲ ਸਬੰਧਤ ਇਸ ਕੌਮੀ ਸੈਮੀਨਾਰ ਵਿਚ ਸਰਬ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ) ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ‘ਸਮਕਾਲ ਵਿੱਚ ਲੇਖਕ ਦੀ ਸਮਾਜਕ ਜਵਾਬਦੇਹੀ’ ਵਿਸ਼ੇ ‘ਤੇ ਸੈਮੀਨਾਰ ਦਾ ਮੁੱਖ ਸੁਰ ਭਾਸ਼ਣ ਪੇਸ਼ ਕਰਨਗੇ। ਇਸ ਸੈਮੀਨਾਰ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਪ੍ਰੋ. ਸਰਬਜੀਤ ਸਿੰਘ ‘ਪੰਜਾਬੀ ਸਮਾਜ, ਇਤਿਹਾਸਕ ਵੰਗਾਰਾਂ ਅਤੇ ਸਾਹਿਤ’ ਵਿਸ਼ੇ ‘ਤੇ, ਗੁਰੂ ਹਰਗੋਬਿੰਦ ਪੀ.ਜੀ.ਕਾਲਜ, ਸ੍ਰੀ ਗੰਗਾਨਗਰ ਦੇ ਪ੍ਰਿੰਸੀਪਲ ਡਾ: ਸੰਦੀਪ ਸਿੰਘ ਮੁੰਡੇ ‘ਰਾਜਸਥਾਨ: ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰਕ ਸੰਦ੍ਰਿਸ਼’ ਵਿਸ਼ੇ ‘ਤੇ, ਪ੍ਰਸਿੱਧ ਸ਼ਾਇਰ ਅਤੇ ਪ੍ਰਬੁੱਧ ਚਿੰਤਕ ਡਾ. ਰਤਨ ਸਿੰਘ ਢਿੱਲੋਂ ‘ਹਰਿਆਣਾ: ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰਕ ਸੰਦ੍ਰਿਸ਼’ ਵਿਸ਼ੇ ‘ਤੇ ਅਤੇ ਹਰਿਆਣਾ ਪ੍ਰਗਤੀਸ਼ੀਲ ਲੇਖਕ ਸੰਘ ਦੇ ਪ੍ਰਧਾਨ ਡਾ. ਸੁਭਾਸ਼ ਮਾਨਸਾ ‘ਸਭਿਆਚਾਰਕ ਅੰਤਰ ਸੰਵਾਦ ਅਤੇ ਹਰਿਆਣੇ ਦਾ ਪੰਜਾਬੀ ਸਾਹਿਤ’ ਵਿਸ਼ੇ ‘ਤੇ ਵਿਚਾਰ ਪੇਸ਼ ਕਰਨਗੇ। ਇਸ ਕੌਮੀ ਸੈਮੀਨਾਰ ਦੀ ਪ੍ਰਧਾਨਗੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਕਰਨਗੇ। ਸੈਮੀਨਾਰ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ, ਖੋਜ-ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਾਧਿਆਪਕਾਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸੀਨੀਅਰ ਮੀਤ-ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ, ਮੀਤ-ਪ੍ਰਧਾਨ ਡਾ. ਹਰਵਿੰਦਰ ਸਿੰਘ ਸਿਰਸਾ, ਪੰਜਾਬੀ ਲੇਖਕ ਸਭਾ, ਸਿਰਸਾ ਦੇ ਪ੍ਰਧਾਨ ਪਰਮਾਨੰਦ ਸ਼ਾਸਤਰੀ ਅਤੇ ਸਕੱਤਰ ਸੁਰਜੀਤ ਸਿਰੜੀ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਭਨਾਂ ਪ੍ਰਬੁੱਧਜਨਾਂ ਨੂੰ ਪੰਚਾਇਤ ਭਵਨ, ਸਿਰਸਾ ਵਿਖੇ 28 ਅਕਤੂਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋਣ ਵਾਲੇ ਇਸ ਕੌਮੀ ਸੈਮੀਨਾਰ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਸ਼ਾਨਾਮੱਤੀ ਹਾਜ਼ਰੀ ਦਰਜ਼ ਕਰਵਾਉਣ ਲਈ ਨਿਮਰਤਾ ਸਹਿਤ ਬੇਨਤੀ ਕੀਤੀ ਹੈ।

ਰਾਜਸਥਾਨ ਵਿਧਾਨਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋ ਉਮੀਦਵਾਰਾਂ ਦਾ ਐਲਾਨ

ਸੰਗਰੀਆ – ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੀ ਚੋਣ ਮੈਦਾਨ ‘ਚ ਉਤਰ ਗਿਆ ਹੈ।ਅੱਜ ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ ਲਈ ਸਿੱਖ ਬਹੁਗਿਣਤੀ ਵਾਲੀਆਂ ਸੀਟਾਂ ਸੰਗਰੀਆ ਅਤੇ ਕਰਨਪੁਰ ਤੋਂ ਅਕਾਲੀ ਦਲ ਅੰਮ੍ਰਿਤਸਰ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੱਜ ਸੰਗਰੀਆ ‘ਚ … Read more

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਯੋਜਿਤ  ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਆਰੰਭ

ਲੁਧਿਆਣਾ, 22 ਅਕਤੂਬਰ (SECULAR PUNJAB)  ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ  ਦੀ ਪ੍ਰਬੰਧਕ ਕਮੇਟੀ ਵੱਲੋਂ  ਬੜੀ ਸ਼ਰਧਾ ਭਾਵਨਾ ਨਾਲ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੀ ਆਰੰਭਤਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਹੋਈ ।ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਗਿਆਨੀ ਗੁਰਦੇਵ ਸਿੰਘ ਆਸਟ੍ਰੇਲੀਆ … Read more

ਸੰਤ ਬਾਬਾ ਪ੍ਰੀਤਮ ਦਾਸ ਹਸਪਤਾਲ ਰਾਏਪੁਰ ਰਸੂਲਪੁਰ ਵਿਖੇ ਅੱਖਾਂ ਦਾ ਫਰੀ ਕੈਂਪ ਸ਼ੁਰੂ : ਸੰਤ ਨਿਰਮਲ ਦਾਸ

ਹੁਸ਼ਿਆਰਪੁਰ  22 ਅਕਤੂਬਰ (ਜਸਵਿੰਦਰ ਬੱਲ)-ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਪਿੰਡ ਰਾਏਪੁਰ ਰਸੂਲਪੁਰ ਜਲੰਧਰ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਨਿਰਮਲ ਦਾਸ ਜੀ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ ਪੰਜਾਬ ਦੀ ਸਰਪ੍ਰਸਤੀ ਹੇਠ ਸੰਤ ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਰਸੂਲਪੁਰ ਜਲੰਧਰ ਵਿਖੇ ਸੰਤ ਬਾਬਾ ਪੂਰਨ ਸਿੰਘ ਜੀ ਕਰੀਚੋਵਾਲ ਵਾਲੇ ਅਤੇ … Read more

ਸਿੱਧੂ ਮੂਸੇ ਵਾਲਾ ਨੂੰ ਇਨਸਾਫ ਦਵਾਉਣ ਲਈ1 ਨਵੰਬਰ ਨੂੰ ਕੱਢਿਆ ਜਾਵੇਗਾ ਇਨਸਾਫ ਮਾਰਚ  

ਹੁਸ਼ਿਆਰਪੁਰ 21 ਅਕਤੂਬਰ ( ਤਰਸੇਮ ਦੀਵਾਨਾ ) ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇ ਵਾਲਾ)  ਨੂੰ ਇਨਸਾਫ ਦਿਵਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਇੱਕ ਇਨਸਾਫ ਮਾਰਚ ਕੱਢਿਆ ਜਾਵੇਗਾ ਜੋ ਕਿ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਤਖਤ ਸ੍ਰੀ ਕੇਸਗੜ ਸਾਹਿਬ ਤੋਂ ਮੱਥਾ ਟੇਕ ਕੇ ਰਵਾਨਾ ਹੋਵੇਗਾ ਅਤੇ ਫਿਰ ਮੂਸੇ ਪਿੰਡ ਜਾਵੇਗਾ ਅਤੇ ਮੂਸੇ ਪਿੰਡ ਤੋਂ ਡੀ … Read more

ਗ੍ਰੈਂਡ ਪਾਰਟਨਰਸ਼ਿਪ ਨੇ ਸਿੱਖਿਆ ਵਿੱਚ ਉੱਤਮਤਾ ਦਾ ਰਾਹ ਅਸਾਨ ਕੀਤਾ- ਹਿਜ਼ ਐਕਸੀਲੈਂਟ ਇੰਸਟੀਚਿਊਟਸ ਅਤੇ ਓਲੂ ਯੂਨੀਵਰਸਿਟੀ, ਫਿਨਲੈਂਡ ਨੇ  ਹੱਥ ਮਿਲਾਇਆ 

ਹੁਸ਼ਿਆਰਪੁਰ, 14 ਅਕਤੂਬਰ  ( ਤਰਸੇਮ ਦੀਵਾਨਾ ) ਸਿੱਖਿਆ ਦੇ ਖੇਤਰ ਨੂੰ ਅੱਗੇ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਐਚਆਈਐਸ ਐਕਸੀਲੈਂਟ ਇੰਸਟੀਚਿਊਟਸ ਫਿਨਲੈਂਡ ਦੀ ਮਸ਼ਹੂਰ ਓਲੂ ਯੂਨੀਵਰਸਿਟੀ ਨਾਲ ਬੇਮਿਸਾਲ ਪਾਰਟਨਰਸ਼ਿਪ ਦਾ ਐਲਾਨ ਕਰਦਿਆਂ ਬਹੁਤ ਖੁਸ਼ ਹੈ। ਇਸ ਵਿਸ਼ਾਲ ਸਹਿਯੋਗ ਦਾ ਉਦੇਸ਼ ਫਿਨਲੈਂਡ ਦੀ ਵਿਸ਼ਵ ਪ੍ਰਸਿੱਧ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ‘ਤੇ ਵਿਦਿਆਰਥੀਆਂ ਦੇ ਦਰਵਾਜ਼ੇ … Read more

ਪੰਜਾਬ ਭਾਜਪਾ ਨੇ ਐੱਲਵਾਈਐੱਲ ਨਹਿਰ ਖ਼ਿਲਾਫ਼ ਮਤਾ ਪਾਸ ਕੀਤਾ

ਚੰਡੀਗੜ੍ਹ, 19 ਅਕਤੂਬਰ/ਐੱਸਵਾਈਐੱਲ ਨਹਿਰ ਦੇ ਮਾਮਲੇ ’ਤੇ ਪੰਜਾਬ ਭਾਜਪਾ ਦੀ ਕੋਰ ਕਮੇਟੀ ਨੇ ਅੱਜ ਮਤਾ ਪਾਸ ਕੀਤਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਗੰਭੀਰ ਘਾਟ ਨਾਲ ਜੂਝ ਰਹੀ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈ। ਮਤੇ ਰਾਹੀਂ ਪੰਜਾਬ ਦੇ ਪਾਣੀਆਂ ਦੀ … Read more