Punjab News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੱਗ ‘ਤੇ ਟੋਪੀ ਰੱਖਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਏ ਹਨ। ਦਰਅਸਲ ‘ਚ ਚਰਨਜੀਤ ਸਿੰਘ ਚੰਨੀ ਜਦੋਂ ਹਿਮਾਚਲ ਦੌਰੇ ‘ਤੇ ਸਨ ਤਾਂ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਉਨ੍ਹਾਂ ਨੂੰ ਸ਼ਾਲ ਤੇ ਟੋਪੀ ਪਹਿਨਾਈ ਗਈ ਸੀ। ਜਿਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਨੇ ਟੋਪੀ ਦਸਤਾਰ ਦੇ ਉੁਪਰ ਰੱਖ ਲਈ।
ਦੱਸ ਦੇਈਏ ਕਿ ਸਾਬਕਾ ਸੀਐਮ ਚਰਨਜੀਤ ਚੰਨੀ ਅਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਡਿਪਟੀ ਸੀਐਮ ਮੁਕੇਸ਼ ਅਗਨੀਹੋਤਰੀ ਇਸ ਤਸਵੀਰ ਵਿਚ ਦਿਖਾਈ ਦੇ ਰਹੇ ਹਨ। ਇਸ ਦੌਰਾਨ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਉਨ੍ਹਾਂ ਨੂੰ ਸ਼ਾਲ ਤੇ ਟੋਪੀ ਭੇਟ ਕੀਤੀ ਗਈ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।